ਕੈਪਟਨ ਵਲੋਂ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਨੂੰ ਹਰੀ ਝੰਡੀ

ਚੰਡੀਗੜ੍ਹ, 29 ਅਗਸਤ (ਨਿੱਜੀ ਪੱਤਰ ਪ੍ਰੇਰਕ )

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁੱਕਰਵਾਰ ਨੂੰ ਕੋਵਿਡ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ | ਇਹ ਐਬੂਲੈਂਸ ਸੰਨ ਫਾਊਾਡੇਸ਼ਨ ਦੇ ਚੇਅਰਮੈਨ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਵਲੋਂ ਦਾਨ ਕੀਤੀ | ਮੁੱਖ ਮੰਤਰੀ ਨੂੰ ਮੋਬਾਈਲ ਕਲੀਨਿਕ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਮੋਬਾਈਲ ਕਲੀਨਿਕ ‘ਚ ਨੱਕ ਅਤੇ ਮੂੰਹ ਰਾਹੀਂ (ਨਾਸੋਫੈਰਨੀਜਲ ਅਤੇ ਓਰੋਫੈਰੈਂਜਲ ਸਵੈਬ) ਟੈਸਟਾਂ ਵਾਲੀ ਬਿਨ੍ਹਾਂ ਸੰਪਰਕ ਵਾਲੀ ਥਰਮਲ ਟੈਸਟਿੰਗ ਹੁੰਦੀ ਹੈ | ਪੂਰੀ ਤਰ੍ਹਾਂ ਏਅਰ ਕੰਡੀਸਨਡ ਇਸ ਮੋਬਾਈਲ ਯੂਨਿਟ ਵਿਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਾਬੂਲੈਂਸ ਜੋਨ ਵੀ ਹੈ |

ਇਸ ‘ਚ ਮਿਸ਼ਨ ਫਤਿਹ ਪੰਜਾਬ ਦੀ ਪ੍ਰਾਪਤੀ ਲਈ ਖਾਸ ਤੌਰ ‘ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ‘ਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ | ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮੋਬਾਈਲ ਟੈਸਟਿੰਗ ਅਜੋਕੇ ਸਮੇਂ ਦੀ ਵੱਡੀ ਲੋੜ ਹੈ ਅਤੇ ਇਹ ਦੂਰ ਦੁਰਾਡੇ ਦੇ ਇਲਾਕਿਆਂ ਨੂੰ ਕਵਰ ਕਰੇਗੀ ਜਿਸ ਨਾਲ ਇਨ੍ਹਾਂ ਇਲਾਕਿਆਂ ਵਿਚ ਵਸਦੇ ਲੋਕਾਂ ਨੂੰ ਟੈਸਟਿੰਗ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇਗਾ ਜੋ ਕੋਵਿਡ-19 ਮਹਾਂਮਾਰੀ ਦੀ ਲੜੀ ਤੋੜਨ ਲਈ ਕੋਵਿਡ ਦੇ ਪਾਜੇਟਿਵ ਮਰੀਜਾਂ ਦਾ ਪਤਾ ਲਗਾਉਣ ਲਈ ਬਹੁਤ ਜਰੂਰੀ ਹੈ |

Leave a Reply

Your email address will not be published. Required fields are marked *