ਫ਼ੀਸ ਮੁਆਫ਼ ਕਰਨ ਸਬੰਧੀ ਸਿੱਖਿਆ ਵਿਭਾਗ ਨੇ ਨੋਟੀਫ਼ਿਕੇਸ਼ਨ ਕੀਤਾ ਜਾਰੀ

ਰਾਮਪੁਰਾ ਫੂਲ, 17 ਅਗਸਤ ( ਨਿੱਜੀ ਪੱਤਰ ਪ੍ਰੇਰਕ )

ਪੰਜਾਬ ਦੇ ਰਾਜਪਾਲ ਦੀ ਆਗਿਆ ਨਾਲ ਪੰਜਾਬ ਸਰਕਾਰ ਵਲੋਂ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਸਾਰੇ ਸਕੂਲੀ ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਕਰਨ ਸਬੰਧੀ ਸਿੱਖਿਆ ਵਿਭਾਗ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ | ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਜਾਰੀ ਪੱਤਰ ਅਨੁਸਾਰ ਸੂਬੇ ਦੇ ਸਾਰੇ ਬੱਚਿਆਂ ਨੂੰ ਸਿੱਖਿਅਤ ਕਰਨ ਦੇ ਮਨੋਰਥ ਨਾਲ ਸਰਕਾਰੀ ਸਕੂਲਾਂ ‘ਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ (ਲੜਕੇ ਤੇ ਲੜਕੀਆਂ) ਨੂੰ ਮੁਫ਼ਤ ਸਿੱਖਿਆ ਦੀ ਸੁਵਿਧਾ ਪ੍ਰਦਾਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ | ਇਸ ਲਈ ਵਿਦਿਆਰਥੀਆਂ ਤੋਂ ਫ਼ੀਸ ਨਹੀਂ ਲਈ ਜਾਵੇਗੀ | ਇਹ ਹੁਕਮ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋਣਗੇ |

Leave a Reply

Your email address will not be published. Required fields are marked *