ਹਰਿਆਣਾ ਸਰਕਾਰ ਨੇ ਆਦੇਸ਼ ਕੀਤਾ ਜਾਰੀ , ਸੋਮਵਾਰ ਅਤੇ ਮੰਗਲਵਾਰ ਨੂੰ ਦੁਕਾਨਾਂ ਬੰਦ

ਫ਼ਤਿਹਾਬਾਦ, 29 ਅਗਸਤ (ਨਿੱਜੀ ਪੱਤਰ ਪ੍ਰੇਰਕ )

ਹਰਿਆਣਾ ਸਰਕਾਰ ਨੇ ਇੱਕ ਆਦੇਸ਼ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਹੁਣ ਹਰਿਆਣਾ ਦੇ ਸ਼ਹਿਰੀ ਇਲਾਕਿਆਂ ਵਿਚ ਸੋਮਵਾਰ ਅਤੇ ਮੰਗਲਵਾਰ ਨੂੰ ਦੁਕਾਨਾਂ ਬੰਦ ਕਰ ਦਿੱਤੀਆਂ ਜਾਣਗੀਆਂ ਜਦੋਂ ਕਿ ਦੁਕਾਨਾਂ ਅਤੇ ਸ਼ਾਪਿੰਗ ਮਾਲ ਸ਼ਨੀਵਾਰ ਅਤੇ ਐਤਵਾਰ ਨੂੰ ਖੋਲ੍ਹੇ ਜਾ ਸਕਦੇ ਹਨ | ਡਿਪਟੀ ਕਮਿਸ਼ਨਰ ਡਾ: ਬਾਂਗਰ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਹ ਆਦੇਸ਼ ਅਗਲੇ ਆਦੇਸ਼ ਤੱਕ ਸਿਰਫ਼ ਸ਼ਹਿਰੀ ਖੇਤਰਾਂ ਲਈ ਲਾਗੂ ਰਹਿਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਸਰਕਾਰ ਨੇ ਪਹਿਲਾਂ ਬੰਦ ਨਾਲ ਸੰਬੰਧਿਤ ਸਾਰੇ ਪਬਲਿਕ ਅਤੇ ਪ੍ਰਾਈਵੇਟ ਦਫ਼ਤਰਾਂ ਨੂੰ ਆਦੇਸ਼ ਜਾਰੀ ਕੀਤਾ ਸੀ, ਜਿਸ ਦੇ ਤਹਿਤ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਪਿੰਗ ਮਾਲਾਂ ਅਤੇ ਦੁਕਾਨਾਂ ਨੂੰ ਛੱਡ ਕੇ ਸਿਰਫ਼ ਹਰਿਆਣਾ ਦੀਆਂ ਜ਼ਰੂਰੀ ਸੇਵਾਵਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ |

ਹੁਣ ਇਸ ਮੁੱਦੇ ‘ਤੇ ਮੁੜ ਵਿਚਾਰ ਕਰਦੇ ਹੋਏ, ਹਰਿਆਣਾ ਦੇ ਮੁੱਖ ਸਕੱਤਰ ਅਤੇ ਰਾਜ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਚੇਅਰਮੈਨ ਕੇਸਨੀ ਆਨੰਦ ਅਰੋੜਾ ਨੇ ਨਿਰਦੇਸ਼ ਦਿੱਤਾ ਹੈ ਕਿ ਸੋਮਵਾਰ ਅਤੇ ਮੰਗਲਵਾਰ ਨੂੰ ਹਰਿਆਣਾ ਵਿਚ ਜ਼ਰੂਰੀ ਚੀਜ਼ਾਂ ਅਤੇ ਸੇਵਾਵਾਂ ਨੂੰ ਛੱਡ ਕੇ ਬਾਜ਼ਾਰ ਬੰਦ ਰਹਿਣਗੇ | ਹਰਿਆਣਾ ਦੇ ਸ਼ਹਿਰੀ ਖੇਤਰਾਂ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਅਤੇ ਸ਼ਾਪਿੰਗ ਮਾਲ ਖੋਲ੍ਹਣ ਤੇ ਕੋਈ ਪਾਬੰਦੀ ਨਹੀਂ ਹੈ |

Leave a Reply

Your email address will not be published. Required fields are marked *