74ਵੇਂ ਆਜ਼ਾਦੀ ਦਿਵਸ ਮੌਕੇ ਕੈਨੇਡਾ ‘ਚ ਭਾਰਤ ਦਾ ਰਾਸ਼ਟਰੀ ਝੰਡਾ ਲਹਿਰਾਏ ਜਾਣ ਦੀ ਰਸਮ ਦਾ ਆਨਲਾਈਨ ਹੋਵੇਗਾ ਪ੍ਰਸਾਰਣ

ਟੋਰਾਂਟੋ, 12 ਅਗਸਤ (ਨਿੱਜੀ ਪੱਤਰ ਪ੍ਰੇਰਕ )

ਵਿਦੇਸ਼ਾਂ ‘ਚ ਵੀ ਭਾਰਤ ਦੇ ਆਜ਼ਾਦੀ ਦਿਵਸ ਵਾਲੇ ਦਿਨ ਭਾਰਤੀ ਦੂਤਾਵਾਸਾਂ ਅਤੇ ਕੌਸਲਖਾਨਿਆਂ ‘ਚ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਸਨਮਾਨ ਨਾਲ ਝੰਡਾ ਲਹਿਰਾਇਆ ਜਾਂਦਾ ਹੈ। ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਇਸ ਵਾਰ 74ਵੇਂ ਆਜ਼ਾਦੀ ਦਿਵਸ ਮੌਕੇ ਵਿਦੇਸ਼ਾਂ ‘ਚ ਭਾਰਤ ਦਾ ਰਾਸ਼ਟਰੀ ਝੰਡਾ ਲਹਿਰਾਏ ਜਾਣ ਦੀ ਰਸਮ ਦਾ ਆਨਲਾਈਨ ਪ੍ਰਸਾਰਿਤ ਕੀਤੇ ਜਾਣ ਦੀਆਂ ਖ਼ਬਰਾਂ ਪ੍ਰਾਪਤ ਹੋ ਰਹੀਆਂ ਹਨ ਅਤੇ ਮਹਿਮਾਨ ਵੀ ਇੰਟਰਨੈੱਟ ਰਾਹੀਂ ਹੀ ਸ਼ਮੂਲੀਅਤ ਕਰ ਸਕਣਗੇ।

ਟੋਰਾਂਟੋ ਸਥਿਤ ਭਾਰਤ ਦੇ ਕੌਸਲਖਾਨੇ ‘ਚ 15 ਅਗਸਤ ਨੂੰ ਸਵੇਰੇ 10 ਵਜੇ ਕੌਾਸਲ ਜਨਰਲ ਅਪੂਰਵਾ ਸ੍ਰੀਵਾਸਤਵਾ ਵਲੋਂ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ¢ ਇਸ ਰਸਮ ‘ਚ ਮਹਿਮਾਨਾਂ ਨੂੰ ਵਰਚੂਅਲੀ ਆਪਣੇ ਘਰਾਂ ਤੋਂ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੈਨੇਡਾ ‘ਚ ਭਾਰਤੀ ਮੂਲ ਦੇ ਲੋਕ ਇਸ ਰਸਮ ਪ੍ਰਤੀ ਉਤਸ਼ਾਹਿਤ ਹਨ ਅਤੇ ਆਪਣੀ ਸ਼ਮੂਲੀਅਤ ਦੀ ਤਿਆਰੀ ਕੀਤੀ ਜਾ ਰਹੀ ਹੈ। ਕੌਾਸਲ ਜਨਰਲ ਸ੍ਰੀਵਾਸਤਵਾ ਨੇ ਕਿਹਾ ਹੈ ਕਿ ਕੈਨੇਡਾ ‘ਚ ਭਾਰਤੀ ਭਾਈਚਾਰੇ ਦੇ ਲੋਕ ਆਪਣੀ ਮਿਹਨਤ ਨਾਲ ਅੱਗੇ ਵੱਧ ਰਹੇ ਹਨ ਅਤੇ ਭਾਵਨਾਤਮਿਕ ਤੌਰ ‘ਤੇ ਆਪਣੇ ਮੂਲ ਦੇਸ਼ ਭਾਰਤ ਨਾਲ ਵੀ ਜੁੜੇ ਹੋਏ ਹਨ।

ਇਸੇ ਦੌਰਾਨ ਕੈਨੇਡਾ ‘ਚ ਕੁਝ ਸਿੱਖ ਜਥੇਬੰਦੀਆਂ ਅਤੇ ਪ੍ਰਵਾਸੀ ਕਸ਼ਮੀਰੀਆਂ ਦੀਆਂ ਸੰਸਥਾਵਾਂ ਵਲੋਂ ਰਾਜਧਾਨੀ ਓਟਾਵਾ ਵਿਖੇ ਭਾਰਤ ਦੇ ਦੂਤਾਵਾਸ ਦੇ ਬਾਹਰ ਪੁੱਜ ਕੇ ਰੋਸ ਮੁਜ਼ਾਹਰਾ ਕੀਤੇ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੌਰਾਨ ‘ਅਨਲਾਅਫ਼ੁਲ ਐਕਟਿਵਟੀਜ ਪ੍ਰਵੈਂਸ਼ਨ ਐਕਟ’ (ਯੂ.ਏ.ਪੀ.ਏ) ਦੀ ਦੁਰਵਰਤੋਂ ਅਤੇ ਮਨੁੱਖੀ ਅਧਿਕਾਰਾਂ ਦਾ ਮੁੱਦਾ ਉਭਾਰਿਆ ਜਾਵੇਗਾ।

Leave a Reply

Your email address will not be published. Required fields are marked *